ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਠੂਆ ‘ਚ ਅੱਠ ਸਾਲ ਦੀ ਮਾਸੂਮ ਦੇ ਨਾਲ ਹੋਏ ਜਬਰਨਾਹ ਤੇ ਕਤਲ ਦੇ ਮਾਮਲੇ ‘ਚ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ।
ਦਸ ਦਈਏ ਕਿ ਆਖਰੀ ਦੌਰ ਦੀ ਸੁਣਵਾਈ ਤੇ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ 6 ਨੂੰ ਦੋਸ਼ੀ ਐਲਾਨ ਕਰ ਦਿੱਤਾ ਸੀ ਤੇ ਜਦਕਿ ਇਕ ਮੁਲਜ਼ਮ ਨੂੰ ਬਰੀ ਕਰ ਦਿੱਤਾ ਗਿਆ ਹੈ।
ਉੱਥੇ ਹੀ ਤੁਹਾਨੂੰ ਦਸ ਦਈਏ ਕਿ ਅਦਾਲਤ ‘ਚ 7 ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ ਸੀ ਜਿਹਨਾਂ ਚ ਦੋ ਪੁਲਿਸ ਵਾਲੇ ਵੀ ਸ਼ਾਮਲ ਸੀ।


