ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 2 ਸਾਲਾ ਮਾਸੂਮ ਫਤਿਹਵੀਰ ਸਿੰਘ ਦੀ ਲਾਸ਼ ਸੰਗਰੂਰ ਪਹੁੰਚ ਚੁੱਕੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫਤਿਹਵੀਰ ਦੀ ਲਾਸ਼ ਨੂੰ ਸਿੱਧਾ ਸ਼ਮਸ਼ਾਨ ਘਾਟ ਲਿਜਾਈ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਕੁਝ ਹੀ ਸਮੇਂ ਬਾਅਦ ਬੱਚੇ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
https://www.facebook.com/LivingIndiaNewschannel/videos/2071774143117129/
ਦਸਣਯੋਗ ਗੱਲ ਹੈ ਕਿ ਸਵੇਰੇ ਤੜਕਸਾਰ 5 ਵਜੇ ਫਤਿਹਵੀਰ ਨੂੰ ਬੋਰਵੈੱਲ ਚੋਂ ਕੱਢਿਆ ਗਿਆ ਸੀ। ਜਿਸ ਤੋਂ ਬਾਅਦ ਉਸਨੂੰ ਪੀਜੀਆਈ ਲਿਜਾਇਆ ਗਿਆ ਸੀ ਪਰ ਉੱਥੇ ਡਾਕਟਰਾਂ ਨੂੰ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਸੀ। ਇਸ ਤੋਂ ਪੰਜਾਬ ਸਰਕਾਰ ਖਿਲਾਫ ਲੋਕਾਂ ਦਾ ਗੁੱਸਾ ਜਾਹਿਰ ਹੋ ਰਿਹਾ ਹੈ। ਲੋਕ ਰੋਡ ਜਾਮ ਕਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ।
