ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਤੋਹਫਾ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਰਕਾਰ ਨੇ 5178 ਅਧਿਆਪਕਾਂ ਨੂੰ ਪੱਕਾ ਕਰਨ ਦੇ ਹੁਕਮ ਦਿੱਤੇ ਹਨ। ਦਸ ਦਈਏ ਕਿ ਇਸ ਸੰਬੰਧੀ ਪੰਜਾਬ ਸਰਕਾਰ ਨੇ ਇਖ ਨੋਟੀਫਿਕੇਸ਼ਨ ਜਾਰੀ ਕੀਤੀ ਹੈ।
ਇਸ ਨੋਟੀਫਿਕੇਸ਼ਨ ਅਨੁਸਾਰ ਤਿੰਨ ਸਾਲ ਤੱਕ ਠੇਕੇ ਤੇ ਭਰਤੀ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਦੱਸਣਯੋਗ ਗੱਲ ਹੈ ਕਿ ਸੂਬੇ ਭਰ ਚ ਅਧਿਆਪਕਾਂ ਵੱਲੋਂ ਪੱਕਾ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਇਹ ਕਦਮ ਚੁੱਕਿਆ ਹੈ।

