ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜਾ ਮਨਾਉਣ ਲਈ ਇਕ ਸਿੱਖ ਜੱਥਾ ਰਵਾਨਾ ਕੀਤਾ ਜਾਣਾ ਸੀ ਪਰ ਉਹਨਾਂ ਨੂੰ ਰਵਾਨਾ ਕੀਤਾ ਨਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਚੱਲਦੀਆਂ ਹੀ ਸਿੱਖ ਜੱਥੇ ਨੂੰ ਪਾਕਿਸਤਾਨ ਰਵਾਨਾ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਸਿੱਖ ਜੱਥੇ ਵੱਲੋਂ ਰੇਲਵੇ ਸਟੇਸ਼ਨ ਦੇ ਬਾਹਰ ਹੀ ਧਰਨਾ ਪ੍ਰਦਰਸ਼ਨ ਕੀਤਾ।
ਨਾਲ ਹੀ ਉਹਨਾਂ ਦਾ ਇਹ ਵੀ ਕਹਿਣਾ ਹੈ ਕਿ SGPC ਤੇ ਭਾਰਤ ਸਰਕਾਰ ਦੇ ਕਾਰਨ ਹੀ ਉਹ ਪਾਕਿਸਤਾਨ ਨਹੀਂ ਜਾ ਸਕੇ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ 16 ਜੂਨ ਨੂੰ ਮਨਾਇਆ ਜਾਣਾ ਸੀ ਪਰ SGPC ਵੱਲੋਂ ਇਸ ਨਾਨਕਸ਼ਾਹੀ ਕੈਲੰਡਰ ਚ 7 ਜੂਨ ਨੂੰ ਮਾਨਤਾ ਦਿੱਤੀ ਗਈ ਹੈ
ਜਿਸ ਕਾਰਨ ਉਹਨਾਂ ਨੂੰ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ। ਦੱਸਣਯੋਗ ਗੱਲ ਹੈ ਕਿ ਤਰੀਕਾਂ ਚ ਫਰਕ ਹੋਣ ਦੇ ਕਾਰਨ ਹੀ ਉਹਨਾਂ ਨੂੰ ਪਾਕਿਸਤਾਨ ਰਵਾਨਾ ਨਹੀਂ ਕੀਤਾ ਗਿਆ।

