ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਮੁਕਤਸਰ ਸਾਹਿਬ ‘ਚ ਔਰਤ ਦੇ ਨਾਲ ਕਾਂਗਰਸੀ ਕੌਸਲਰ ਦੇ ਭਰਾ ਵੱਲੋਂ ਕੁਟਮਾਰ ਕੀਤੇ ਜਾਣ ਦੀ ਵੀਡੀਓ ਸਾਹਮਣੇ ਆਈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਹ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ। ਦਸ ਦਈਏ ਕਿ ਮੁਕਤਸਰ ਸਾਹਿਬ ‘ਚ ਲੋਕਾਂ ਨੇ ਸਰਕਾਰ ਖਿਲਾਫ ਧਰਨਾ ਦਿੱਤਾ ਹੈ।
ਨਾਲ ਹੀ ਉਹਨਾਂ ਨੇ ਸਰਕਾਰ ਖਿਲਾਫ ਨਾਅਰੇਬਾਜੀ ਵੀ ਕੀਤੀ। ਇਸ ਤੋਂ ਇਲਾਵਾ ਉਹਨਾਂ ਨੇ ਕਾਨੂੰਨ ਵਿਵਸਥਾ ਤੇ ਵੀ ਸਵਾਲ ਚੁੱਕੇ ਹਨ।
ਦੱਸਣਯੋਗ ਗੱਲ ਹੈ ਕਿ ਔਰਤ ਦੇ ਨਾਲ ਬੇਰਹਿਮੀ ਦੇ ਨਾਲ ਕੁੱਟਮਾਰ ਕਰਨ ਦੇ ਮਾਮਲੇ ‘ਚ 10 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਚ ਮੁੱਖ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਨਾਲ ਹੀ 6 ਹੋਰ ਲੋਕਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਨਾਲ ਹੀ ਪੁਲਿਸ ਵੱਲੋਂ 4 ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।


