ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਜੀਤਾ ਸਿੰਘ ਵਾਲਾ ਵਿਖੇ ਖੇਤਾਂ ‘ਚੋਂ ਵਾਪਸ ਪਰਤ ਰਹੇ ਇੱਕ ਨੌਜਵਾਨ ‘ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ | ਇਸ ਕਾਰਨ ਉਕਤ ਨੌਜਵਾਨ ਜ਼ਖ਼ਮੀ ਹੋ ਗਿਆ | ਉਸ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ |
ਨੌਜਵਾਨ ਦੀ ਪਹਿਚਾਣ ਜਸਪਾਲ ਸਿੰਘ ਦੇ ਰੂਪ ‘ਚ ਹੋਈ ਹੈ ਅਤੇ ਉਹ ਮੋਟਰਸਾਈਕਲ ‘ਤੇ ਆਪਣੇ ਖੇਤਾਂ ਤੋਂ ਵਾਪਸ ਪਰਤ ਰਿਹਾ ਸੀ। ਇਸੇ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਪੁਲਿਸ ਵਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
Watch Video
https://youtu.be/h5sS1-umixI
