ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਹਰਿਆਣਾ ਤੇ ਚੰਡੀਗੜ੍ਹ ਚ ਝੱਖੜ ਆਉਣ ਦੀ ਚਿਤਾਵਨੀ ਦਿੱਤੀ ਗਈ ਹੈ।
ਦਸ ਦਈਏ ਕਿ ਮੌਸਮ ਵਿਭਾਗ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਹਰਿਆਣਾ ਚ ਜਲਦ ਹੀ ਮੌਸਮ ਇਕ ਵਾਰ ਫਿਰ ਤੋਂ ਕਰਵਟ ਬਦਲ ਸਕਦਾ ਹੈ। ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣ ਮੁਸ਼ਿਕਲ ਨਾਲ ਭਰੀਆ ਹੋ ਸਕਦਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਚ ਅਗਲੇ ਆਉਣ ਵਾਲੇ ਦੋ ਦਿਨਾਂ ‘ਚ ਮਿੱਟੀ ਨਾਲ ਭਰੀ ਤੇਜ ਹਵਾਵਾਂ ਚੱਲਣਗੀਆਂ ਨਾਲ ਹੀ ਮੀਂਹ ਵੀ ਪੈ ਸਕਦਾ ਹੈ।
ਜਿਸ ਕਾਰਨ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਉੱਥੇ ਹੀ ਜੇਕਰ ਹਰਿਆਣਾ ਦੀ ਗੱਲ ਕੀਤੀ ਜਾਵੇ ਤਾਂ ਉੱਥੇ ਵੀ ਲਗਤਾਰਾ ਛੇ ਦਿਨਾਂ ਤੱਕ ਪ੍ਰੀ ਮਾਨਸੂਨ ਰਹਿਣ ਦੇ ਆਸਾਰ ਹਨ।


