ਵਿਦਿਆਰਥਣ ਦੀ ਆਤਮ ਹੱਤਿਆ ਦੇ ਮਾਮਲੇ ਨੇ ਲਿਆ ਨਵਾਂ ਮੋੜ, ਫੇਸਬੁੱਕ ‘ਤੇ ਲਾਈਵ ਹੋ ਕੇ ਕੀਤੀ ਸੀ ਆਤਮ-ਹੱਤਿਆ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 12ਵੀਂ ਦੀ ਵਿਦਿਆਰਥਣ ਹਰਸ਼ਦੀਪ ਦੀ ਆਤਮ-ਹੱਤਿਆ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਸੂਤਰਾਂ ਅਨੁਸਾਰ ਲੜਕੀ ਨੇ ਫੇਸਬੁੱਕ ‘ਤੇ ਲਾਈਵ ਹੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 12ਵੀਂ ਦੀ ਵਿਦਿਆਰਥਣ ਹਰਸ਼ਦੀਪ ਦੀ ਆਤਮ-ਹੱਤਿਆ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਸੂਤਰਾਂ ਅਨੁਸਾਰ ਲੜਕੀ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਆਤਮ-ਹੱਤਿਆ ਕੀਤੀ ਸੀ। ਲੜਕੀ ਦੀ ਮਾਤਾ ਨੇ ਆਤਮ-ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ‘ਚ ਇਕ ਲੜਕੀ ਤੇ ਲੜਕੇ ਦੇ ਵਿਰੁੱਧ ਕੇਸ ਦਰਜ ਕਰਵਾਇਆ ਹੈ।

ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮੱਘਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਮਾਤਾ ਭੁਪਿੰਦਰ ਕੌਰ ਨੇ ਬਿਆਨ ਦਰਜ ਕਰਵਾਏ ਕਿ ਮੇਰੀ ਲੜਕੀ ਨੂੰ ਸਿੰਮੀ ਵਾਸੀ ਮਹਿਲ ਕਲਾਂ ਤੇ ਉਸ ਦਾ ਇਕ ਸਾਥੀ ਲੜਕਾ ਗਲਤ ਕੰਮ ਕਰਨ ਲਈ ਬਲੈਕਮੇਲ ਕਰ ਰਹੇ ਸਨ, ਜਿਸ ਤੋਂ ਦੁਖੀ ਹੋ ਕੇ ਮੇਰੀ ਲੜਕੀ ਨੇ ਆਤਮ-ਹੱਤਿਆ ਕੀਤੀ ਹੈ। ਲੜਕੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ‘ਤੇ ਸਿੰਮੀ ਤੇ ਅਣਪਛਾਤੇ ਲੜਕੇ ਵਿਰੁੱਧ ਕੇਸ ਦਰਜ ਕਰ ਲਿਆ ਹੈ |

Watch Video

https://youtu.be/nST3CiP9d8c

Leave a Reply

Your email address will not be published. Required fields are marked *