ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਮੌਜੂਦਾ ਸਰਕਾਰ ਨੇ ਰਾਜ ਗੱਦੀ ਸੰਭਾਲਣ ਤੋਂ ਪਹਿਲਾਂ ਆਪਣੇ ਭਾਸ਼ਣਾਂ ਰਾਹੀ ਵੱਡੇ –ਵੱਡੇ ਦਾਅਵੇ ਕੀਤੇਸਨ ਕਿ ਪੰਜਾਬ ਅੰਦਰ ਚਿੱਟੇ ਨਸ਼ੇ ਦਾ ਭਾਰੀ ਬੋਲਬਾਲਾ ਹੈ, ਜਿਸ ਵਿੱਚ ਪੰਜਾਬ ਦੀ ਨੌਜਵਾਨ ਪੀੜੀ ਬੁਰੀ ਤਰਾਂਫਸ ਚੁੱਕੀ ਹੈ।
ਇਸ ਉਪਰ ਕਾਬੂ ਪਾਉਣ ਦੇ ਦਾਅਵੇ ਕਰਦਿਆਂ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇਚਾਰ ਹਫਤਿਆਂ ਵਿੱਚ ਨਸ਼ਾ ਖ਼ਤਮ ਦਾ ਵਾਅਦਾ ਵੀ ਪੰਜਾਬ ਦੇ ਵੋਟਰਾਂ ਨਾਲ ਕੀਤਾ ਸੀ।ਜਿਸ ਤੋਂ ਬਾਅਦ ਪੰਜਾਬ ਦੇਨੌਜਵਾਨਾਂ ਸਮੇਤ ਮੁਟਿਆਰਾਂ ਨੇ ਵੀ ਇਸ ਦਲ ਦਲ ਵਿੱਚ ਫਸ ਕੇ ਆਪਣੀ ਜਿੰਦਗੀ ਮੌਤ ਦੇ ਦਾਅ ਤੇ ਲਗਾਈਹੋਈ ਹੈ |

