ਪੰਜਾਬ ‘ਚ ਪਾਣੀ ਦੇ ਡਿੱਗਦੇ ਪੱਧਰ ਕਾਰਨ ਕੈਪਟਨ ਨੂੰ ਸਤਾਈ ਚਿੰਤਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਪੰਜਾਬ ਚ ਪਾਣੀ ਦੇ ਸੰਕਟ ਨੂੰ ਲੈਕੇ ਪਰੇਸ਼ਾਨ ਹੁੰਦੇ ਹੋਏ ਨਜਰ ਆ ਰਹੇ ਹਨ। ਉਹਨਾਂ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਪੰਜਾਬ ਚ ਪਾਣੀ ਦੇ ਸੰਕਟ ਨੂੰ ਲੈਕੇ ਪਰੇਸ਼ਾਨ ਹੁੰਦੇ ਹੋਏ ਨਜਰ ਆ ਰਹੇ ਹਨ। ਉਹਨਾਂ ਦੀ ਇਹ ਪਰੇਸ਼ਾਨੀ ਉਹਨਾਂ ਦੁਆਰਾ ਕੀਤੇ ਗਏ ਟਵੀਟ ਜਰੀਏ ਸਾਫ ਦਿਖਾਈ ਦੇ ਰਹੀ ਹੈ। ਦਸ ਦਈਏ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਚ ਪਾਣੀ ਦੇ ਡਿੱਗਦੇ ਪੱਧਰ ਨੂੰ ਲੈਕੇ ਅਧਿਕਾਰੀਆਂ ਦੇ ਨਾਲ ਬੈਠਕ ਕੀਤੀ।

ਇਸ ਦੌਰਾਨ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਰਾਸ਼ਟਰ ਦੀ ਤਰਜ ਤੇ ਰੈਗੂਲੇਟਰੀ ਕਮਿਸ਼ਨ ਬਣਾਵੇਗੀ । ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਤੌਂ ਇਸ ਸੰਬੰਧੀ ਸੁਝਾਅ ਵੀ ਚਾਹੀਦੇ ਹਨ।

Water

ਇਸ ਮੀਟਿੰਗ ‘ਚ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਮੌਜੂਦ ਰਹੇ। ਦੱਸਣਯੋਗ ਗੱਲ ਹੈ ਕਿ ਪੰਜਾਬ ਪਾਣੀ ਇਕ ਵੱਡੀ ਸਮੱਸਿਆ ਬਣ ਗਿਆ ਹੈ ਜਿਸ ਕਾਰਨ ਪੰਜਾਬ ਦੀਆਂ ਅਗਲੀਆਂ ਪੀੜੀਆਂ ਦੇ ਲਈ ਪਾਣੀ ਬਚਾਉਣਾ ਕਾਫੀ ਚਣੌਤੀ ਵਾਲਾ ਹੋ ਗਿਆ ਹੈ।

Leave a Reply

Your email address will not be published. Required fields are marked *