ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ਚ ਪੁਲਿਸ ਨੇ ਇਕ ਕਿਲੋ 230 ਗ੍ਰਾਮ ਹੈਰੋਇਨ ਸਣੇ 3 ਹੈਰੋਇਨ ਤਸਕਰਾਂ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਬਹੁਤ ਹੀ ਮੁਸਤੈਦੀ ਦੇ ਨਾਲ ਇਕ ਕਿਲੋ ਹੈਰੋਇਨ ਸਮੇਤ 3 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਹਨਾਂ ਗ੍ਰਿਫਤਾਰ ਕੀਤੇ ਗਏ ਤਸਕਰਾਂ ਚ ਇਕ ਔਰਤ ਵੀ ਸ਼ਾਮਲ ਹੈ। ਫਿਲਹਾਲ ਪੁਲਿਸ ਗ੍ਰਿਫਤਾਰ ਕੀਤੇ ਗਏ ਆਰੋਪਿਆ ਦੇ ਖਿਲਾਫ ਮਾਮਲਾ ਦਰਜ ਕਰ ਲਿਆ। ਨਾਲ ਹੀ ਆਰੋਪਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

