ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਦੇ ਰਾਮਾ ਮੰਡੀ ਗੁਰਦੁਆਰਾ ਸਿੰਘ ਸਭਾ ਦੇ ਗ੍ਰੰਥੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਦੋ ਵਿਅਕਤੀਆਂ ਵੱਲੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਾ ਕਤਲ ਕਰਨ ਦੇ ਇਲਜਾਮ ਲੱਗੇ ਹਨ।
ਇਸ ਮਾਮਲੇ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਜਦਕਿ ਇਕ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਆਰੋਪੀਆ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


