ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ‘ਚ ਜਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੱਥੋਪਾਈ ਹੋ ਗਈ ਜਿਸ ਕਾਰਨ ਇਸ ਲੜਾਈ ਚ ਇਕ ਵਿਅਕਤੀ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਦੇ ਅਨੁਸਾਰ ਜਮੀਨੀ ਵਿਵਾਦ ਨੂੰ ਲੈਕੇ ਦੋ ਧਿਰਾਂ ਵਿਚਾਲੇ ਝੜਪ ਹੋ ਗਈ ਜਿਸ ਕਾਰਨ ਦੋਹਾਂ ਵਿਚਾਲੇ ਕੁਟਮਾਰ ਵੀ ਹੋਈ ਜਿਸ ਕਾਰਨ ਇਸ ਹੱਥੋਪਾਈ ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਸ ਝੜਪ ਦੌਰਾਨ ਇਕ ਵਿਅਕਤੀ ਗੰਭੀਰ ਰੂਪ ਦੇ ਨਾਲ ਜਖਮੀ ਹੋ ਗਿਆ।
ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਹ ਜਮੀਨੀ ਵਿਵਾਦ ਪੁਲਿਸ ਦੀ ਨਿਗਰਾਨੀ ‘ਚ ਸੀ। ਉੱਥੇ ਹੀ ਦੂਜੇ ਪਾਸੇ ਜਖਮੀ ਧੀਰ ਦੇ ਵਿਅਕਤੀਆਂ ਨੇ ਪੁਲਿਸ ਤੇ ਕਸਬਾ ਧਰਮਕੋਟ ਦੇ ਐਮਐਲਏ ਕਾਕਾ ਲੋਹਗੜ੍ਹ ਤੇ ਦੂਜੀ ਧੀਰ ਦਾ ਸਾਥ ਦੇਣ ਦੇ ਦੋਸ਼ ਲਗਾਏ ਹਨ।
ਇਸ ਤੋਂ ਇਲਾਵਾ ਉਹਨਾਂ ਨੇ ਚੌਂਕੀ ਇੰਚਾਰਜ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


