ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਦੀ ਨਵੀਂ ਬਣੀ ਜ਼ਿਲ੍ਹਾ ਜੇਲ੍ਹ ਚ ਉਸ ਵੇਲੇ ਹੜਕੰਪ ਮੱਚ ਗਿਆ ਜਦੋ ਜੇਲ੍ਹ ਚ ਬੰਦ ਕੈਦੀਆਂ ਵਿਚਾਲੇ ਝੜਪ ਹੋ ਗਈ। ਇਹ ਝੜਪ ਇਹਨੀ ਜਿਆਦਾ ਵਧ ਗਈ ਇਕ ਦੀ ਕੈਦੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਕੈਦੀਆਂ ਵਿਚਾਲੇ ਆਪਸ ‘ਚ ਝੜਪ ਹੋ ਗਈ ਜਿਸ ਕਾਰਨ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਪ੍ਰਮੁੱਖ ਮੈਂਬਰ ਤੇ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਦੀ ਮੌਤ ਹੋ ਗਈ।
ਮ੍ਰਿਤਕ ਡੇਰਾ ਪ੍ਰੇਮੀ ਦੀ ਪਹਿਚਾਣ ਮਹਿੰਦਰਪਾਲ ਸਿੰਘ ਨਾਂ ਵੱਜੋਂ ਹੋਈ ਹੈ ਜੋ ਕਿ ਫਰੀਦਕੋਟ ਦਾ ਰਹਿਣ ਵਾਲਾ ਸੀ। ਉੱਥੇ ਹੀ ਇਸ ਮਾਮਲੇ ਤੇ ਜੇਲ੍ਹ ਅਧਿਕਾਰੀ ਦਾ ਕਹਿਣਾ ਹੈ ਕਿ ਡੇਰਾ ਪ੍ਰੇਮੀ ਮਹਿੰਦਰਪਾਲ ਤੇ ਜੇਲ੍ਹ ਚ ਬੰਦ ਹੋਰ ਕੈਦੀਆਂ ਨੇ ਜੇਲ੍ਹ ਚ ਪਏ ਸਰੀਏ ਦੇ ਨਾਲ ਹਮਲਾ ਕਰ ਦਿੱਤਾ।
ਜਿਸ ਕਾਰਨ ਉਸਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮ੍ਰਿਤਕ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਦਾ ਅੱਜ ਅੰਤਿਮ ਸਸਕਾਰ ਕੀਤਾ ਜਾਣਾ ਹੈ।

