ਨਾਭਾ ਜੇਲ੍ਹ ‘ਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਕੈਪਟਨ ਸਰਕਾਰ ਨੇ ਲਿਆ ਐਕਸ਼ਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਦੀ ਜੇਲ੍ਹ ਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਐਕਸ਼ਨ ਲਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਦੀ ਜੇਲ੍ਹ ਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਐਕਸ਼ਨ ਲਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਇਸ ਮਾਮਲੇ ਤੋਂ ਬਾਅਦ ਜੇਲ੍ਹ ਸੁਪਰਡੈਂਟ ਤੇ ਬੈਰਕ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੀਐੱਮ ਕੈਪਟਨ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਤਿੰਨ ਦਿਨਾਂ ਦੇ ਅੰਦਰ ਜਾਂਚ ਦੀ ਰਿਪੋਰਟ ਭੇਜਣ। ਦੱਸ ਦਈਏ ਕਿ ਇਸ ਸੰਬੰਧੀ ਇਕ ਜਾਂਚ ਕਮੇਟੀ ਬਣਾਈ ਗਈ ਹੈ।

dera premi jail

ਦੱਸ ਦਈਏ ਕਿ ਬੀਤੇ ਦਿਨ ਨਾਭਾ ਜੇਲ੍ਹ ਦੇ ਅੰਦਰ ਡੇਰਾ ਪ੍ਰੇਮੀ ਦੀ ਜੇਲ੍ਹ ਚ ਬੰਦ ਕੈਦੀਆਂ ਨੇ ਸਰੀਏ ਦੇ ਨਾਲ ਹਮਲਾ ਕਰ ਦਿੱਤਾ ਸੀ ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਦਸ ਦਈਏ ਕਿ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਕੋਟਕਪੁਰਾ ਦਾ ਰਹਿਣ ਵਾਲਾ ਸੀ। ਫਿਲਹਾਲ ਬਿੱਟੂ ਦੇ ਘਰ ਦੇ ਬਾਹਰ ਭਾਰੀ ਪੁਲਿਸ ਬਲ ਤੈਨਾਤ ਕੀਤਾ  ਗਿਆ ਹੈ।

Leave a Reply

Your email address will not be published. Required fields are marked *