ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਦੀ ਜੇਲ੍ਹ ਚ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਆਰੋਪੀ ਮਹਿੰਦਰਪਾਲ ਬਿੱਟੂ ਤੇ ਕੈਦੀਆਂ ਵੱਲੋਂ ਹਮਲਾ ਕਰ ਜਾਣੋ ਮਾਰ ਦਿੱਤਾ ਗਿਆ। ਇਸ ਮਾਮਲੇ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜੇਲ੍ਹ ਮੰਤਰੀ ਨੇ ਕਿਾ ਕਿ ਜਿਸ ਗੱਲ ਦਾ ਡਰ ਸੀ ਉਹੀ ਹੋਇਆ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕਿਸੇ ਅਣਸੁਖਾਵੀ ਘਟਨਾ ਨਾ ਵਾਪਰ ਜਾਵੇ ਇਸ ਕਾਰਨ ਬਰਗਾੜੀ ਦੇ ਮੁਲਜ਼ਮਾਂ ਨੂੰ ਵੱਖਰੇ ਬੈਰਗ ਚ ਰੱਖਣ ਦੇ ਹੁਕਮ ਸਨ। ਪਰ ਇਸਦੇ ਬਾਵਜੁਦ ਇਹ ਘਟਨਾ ਵਾਪਰੀ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਫਿਲਹਾਲ ਜਾਂਚ ਚੱਲ ਰਹੀ ਹੈ। ਇਸ ਮਾਮਲੇ ਦੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

