ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਜੇਲ੍ਹ ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਚ ਆਰੋਪੀ ਮੁਲਜ਼ਮਾਂ ਨੂੰ ਪਟਿਆਲਾ ਅਦਾਲਤ ਚ ਪੇਸ਼ ਕੀਤਾ ਗਿਆ। ਦਸ ਦਈਏ ਕਿ ਮੁਲਜ਼ਮਾਂ ਨੂੰ ਪਟਿਆਲਾ ਦੀ ਅਦਾਲਤ ਚ ਪੇਸ਼ ਕੀਤਾ ਗਿਆ।
ਅਦਾਲਤ ਨੇ ਗੁਰਸੇਵਕ ਸਿੰਗ ਭੂਤ ਤੇ ਮਨਿੰਦਰ ਸਿੰਘ ਨੂੰ ਪੇਸ਼ ਕੀਤਾ ਜਿਹਨਾਂ ਨੂੰ ਅਦਾਲਤ ਨੇ 4 ਦਿਨਾਂ ਦੀ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ।
ਦੱਸਣਯੋਗ ਗੱਲ ਹੈ ਕਿ ਬੀਤੇ ਦਿਨ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਤੇ ਜੇਲ੍ਹ ਚ ਕੈਦ ਕੈਦੀਆਂ ਨੇ ਹਮਲਾ ਕਰ ਦਿੱਤਾ ਸੀ ਜਿਸ ਕਾਰਨ ਉਹਨਾਂ ਦੀ ਇਸ ਹਮਲੇ ਦੌਰਾਨ ਮੌਤ ਹੋ ਗਈ। ਉੱਥੇ ਹੀ ਮਹਿੰਦਰਪਾਲ ਬਿੱਟੂ ਦੇ ਪਰਿਵਾਰਿਕ ਮੈਂਬਰ ਇਨਸਾਫ ਦੀ ਮੰਗ ਕਰ ਰਹੇ ਹਨ।

