ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਅਗਲੇ ਦੋ ਦਿਨ ਤੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਦਸ ਦਈਏ ਕਿ ਗਰਮੀ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਮੌਸਮ ਨੂੰ ਲੈਕੇ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਚ ਮੀਂਹ ਤੇ ਹਨੇਰੀ ਦਾ ਅਲਰਟ ਜਾਰੀ ਕੀਤਾ ਹੈ। ਇਸ ਅਲਰਟ ਅਨੁਸਾਰ ਅਲਗੇ 24 ਤੋਂ 48 ਘੰਟਿਆਂ ਦੌਰਾਨ ਪ੍ਰੀ ਮਾਨਸੂਨ ਐਕਟਿਵ ਹੋ ਸਕਦਾ ਹੈ।
ਉੱਥੇ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਹਵਾਵਾਂ ਨੇ ਰਫਤਾਰ ਫੜ ਲਈ ਹੈ ਇਹ ਮਾਨਸੂਨ ਦੀਆਂ ਹਵਾਵਾਂ 10 ਦਿਨ ਦੀ ਦੇਰੀ ਦੇ ਨਾਲ ਚੱਲ ਰਹੀਆਂ ਸੀ।
ਹਾਲਾਂਕਿ ਪੰਜਾਬ ਚ ਮਾਨਸੂਨ ਦੀਆਂ ਹਵਾਵਾਂ ਆਉਣ ਚ ਸਮਾਂ ਲਗੇਗਾ। ਪਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਚ ਮਾਨਸੂਨ ਤੋਂ ਪਹਿਲਾ ਪ੍ਰੀ ਮਾਨਸੂਨ ਦੀ ਬਾਰਿਸ਼ ਪੈ ਸਕਦੀ ਹੈ।






