ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਪ੍ਰੇਸੀ ਮਹਿੰਦਰਪਾਲ ਬਿੱਟੂ ਦੇ ਸਸਕਾਰ ਨੂੰ ਲੈਕੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਗੱਲ ਬਣਦੀ ਹੋਈ ਨਜਰ ਨਹੀਂ ਆ ਰਹੀ ਹੈ। ਜਿਸ ਕਾਰਨ ਕੋਟਕਪੁਰਾ ‘ਚ ਡੇਰਾ ਪ੍ਰੇਮਿਆਂ ਵੱਲੋਂ ਧਰਨਾ ਲਗਾਤਾਰ ਜਾਰੀ ਹੈ। ਧਰਨਾ ਦੇ ਰਹੇ ਡੇਰਾ ਪ੍ਰੇਮੀ ਉਹਨਾਂ ਤੇ ਲੱਗੇ ਸਾਰੇ ਬੇਅਦਬੀ ਦੇ ਪਰਚੇ ਰੱਦ ਕਰਨ ਦੀ ਮੰਗ ਕਰ ਰਹੇ ਹਨ।
ਇਸ ਤੋਂ ਇਲਾਵਾ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਸਸਕਾਰ ਤੇ ਸਸਪੈਂਸ ਬਰਕਰਾਰ ਹੈ। ਇਸ ਸੰਬੰਧੀ ਡੇਰੇ ਦੀ 45 ਮੈਂਬਰੀ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਚ ਸਸਕਾਰ ਕਰਨ ਦਾ ਫੈਸਲਾ ਕੀਤਾ ਜਾਵੇਗਾ।
ਜਿਕਰ-ਏ-ਖਾਸ ਹੈ ਕਿ ਨਾਭਾ ਦੀ ਜੇਲ੍ਹ ਚ ਡੇਰਾ ਪ੍ਰੇਮੀ ਦਾ ਦੋ ਕੈਦੀਆਂ ਵੱਲੋਂ ਕਤਲ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮੁਲਜ਼ਮਾਂ ਨੂੰ ਪਟਿਆਲਾ ਅਦਾਲਤ ਚ ਪੇਸ਼ ਕੀਤਾ ਗਿਆ ਜਿੱਥੇ ਉਹਨਾਂ ਨੂੰ ਪੇਸ਼ ਕਰਨ ਤੋਂ ਬਾਅਦ 4 ਦਿਨਾਂ ਦੀ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ।


