ਨਸ਼ੇ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ ਪਰ ਅਜੇ ਵੀ ਸਰਕਾਰ ਦੀਆਂ ਅੱਖਾਂ ਬੰਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਨੌਜਵਾਨ ਨਸ਼ੇ ਦੀ ਚਪੇਟ ‘ਚ ਆ ਕੇ ਮੌਤ ਦੇ ਮੁੰਹ ‘ਚ ਜਾ ਰਹੇ ਹਨ। ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਨੌਜਵਾਨ ਨਸ਼ੇ ਦੀ ਚਪੇਟ ‘ਚ ਆ ਕੇ ਮੌਤ ਦੇ ਮੁੰਹ ‘ਚ ਜਾ ਰਹੇ ਹਨ। ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ। ਦਸ ਦਈਏ ਕਿ ਪਿੰਡ ਡਾਲਾ ‘ਚ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।

drugs

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਛਾਣ ਅਮਰਜੀਤ ਵੱਜੋ ਹੋਈ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਨਸ਼ੇ ਦੀ ਓਵਰਡੋਜ਼ ਦੇ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਦੀ ਲਾਸ਼ ਪਿੰਡ ਤੋਂ ਬਾਹਰ ਮਿਲੀ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *