ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਭਗਤ ਸਿੰਘ ਕਲੋਨੀ ਚ ਇਕ ਵਿਅਕਤੀ ਨੇ ਪ੍ਰੇਸ਼ਾਨੀ ਦੇ ਚੱਲਦਿਆਂ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਅਕਤੀ ਕਿਸੇ ਗੱਲ ਨੂੰ ਲੈਕੇ ਕਾਫੀ ਪਰੇਸ਼ਾਨ ਸੀ ਜਿਸ ਕਾਰਨ ਇਸ ਪਰੇਸ਼ਾਨੀ ਨੂੰ ਨਾ ਝਲਦੇ ਹੋਏ ਉਸਨੇ ਪੱਖੇ ਦੇ ਨਾਲ ਫੰਦਾ ਲਾ ਕੇ ਆਤਮ ਹੱਤਿਆ ਕਰ ਲਈ।
ਮ੍ਰਿਤਕ ਦੀ ਪਹਿਚਾਣਾ ਸੋਮ ਬਹਾਦੁਰ ਦੇ ਨਾਂ ਤੋਂ ਹੋਈ ਜੋ ਕਿ ਨੇਪਾਲ ਦਾ ਰਹਿਣ ਵਾਲਾ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

