ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲਿਆਂਵਾਲੇ ਬਾਗ ਚ ਇਤਿਹਾਸਿਕ ਖੂਹ ਨੂੰ ਢਹਿ ਢੇਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਮੁੜ ਉਸਾਰੀ ਲਈ ਇਹ ਇਤਿਹਾਸਿਕ ਖੂਹ ਨੂੰ ਤੋੜਿਆ ਗਿਆ ਹੈ।
ਇਸ ਇਤਿਹਾਸਿਕ ਖੂਹ ਦੀ ਉਸਾਰੀ ਦਾ ਕੰਮ ਚੋਰੀ ਛੁਪੇ ਕੀਤਾ ਜਾ ਰਿਹਾ ਹੈ। ਜੋ ਕਿ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੋ ਰਿਹਾ ਹੈ ਨਾਲ ਹੀ ਸ਼ਹੀਦਾਂ ਦੀ ਯਾਦ ਨੂੰ ਖਤਮ ਕੀਤਾ ਜਾ ਰਿਹਾ ਹੈ। ਉੱਥੇ ਹੀ ਇਸ ਮਾਮਲੇ ਦੇ ਕਾਰਨ ਲੋਕਾਂ ‘ਚ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।


