ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਇਕ ਵਾਰ ਫਿਰ ਤੋਂ ਮੌਸਮ ਚ ਬਦਲਾਅ ਦੇਖਣ ਨੂੰ ਮਿਲਿਆ। ਪੰਜਾਬ ਚ ਫਿਰ ਤੋਂ ਧੁੱਪ ਨੇ ਆਪਣਾ ਜੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।
ਜਿਸ ਕਾਰਨ ਤਾਪਮਾਨ ਫਿਰ ਤੋਂ ਵਧ ਗਿਆ ਹੈ। ਪਰ ਮੌਸਮ ਵਿਭਾਗ ਨੇ ਇਕ ਵਾਰ ਤੋਂ ਪੰਜਾਬ ਹਰਿਆਣਾ ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮੌਮਸ ਵਿਭਾਗ ਨੇ ਸੰਭਾਵਨਾ ਜਤਾਈ ਹੈ ਕਿ ਬੁੱਧਵਾਰ ਰਾਤ ਤੱਕ ਮੀਂਹ ਪੈ ਸਕਦਾ ਹੈ।
ਨਾਲ ਹੀ ਸੂਭੇ ਦੇ ਕਈ ਇਲਾਕਿਆਂ ‘ਚ ਹਨੇਰੀ ਵੀ ਆ ਸਕਦੀ ਹੈ। ਜਿਸ ਕਾਰਨ ਇਕ ਵਾਰ ਫਿਰ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।


