ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਝੋਨੋ ਦੀ ਲਵਾਈ ਕਰਨ ਲਈ ਕਿਸਾਨ ਪਿਛਲੇ ਕਈ ਦਿਨਾਂ ਤੋਂ ਬਿਜਲੀ ਪੂਰੀ ਤਰ੍ਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਜਿਸ ਕਾਰਨ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਨੇ ਸਥਾਨਕ ਬਿਜਲੀ ਘਰ ਦਾ ਘਿਰਾਓ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਬਿਜਲੀ ਮੁਲਾਜ਼ਮਾਂ ਤੇ ਕਿਸਾਨਾਂ ਚ ਝੜਪ ਵੀ ਹੋ ਗਈ। ਫਿਲਹਾਲ ਮੌਕੇ ਤੇ ਮੌਜੂਦ ਪੁਲਿਸ ਨੇ ਕਿਸਾਨਾਂ ਨੂੰ ਉਹਨਾਂ ਦੀ ਮੁਸ਼ਕਿਲ ਹਲ ਕਰਵਾਉਣ ਦਾ ਭਰੋਸਾ ਦੇ ਕੇ ਇਸ ਧਰਨੇ ਨੂੰ ਹਟਵਾਇਆ।
ਜਿਕਰ-ਏ-ਖਾਸ ਹੈ ਕਿ ਲੋਕਾਂ ਦਾ ਪੇਟ ਭਰਨ ਵਾਲਾ ਅੰਨਦਾਤਾ ਪਹਿਲਾ ਹੀ ਕਈ ਮੁਸ਼ਕਿਲਾਂ ਦੇ ਨਾਲ ਘਿਰਿਆ ਹੋਇਆ ਹੈ ਉਸਤੇ ਹੁਣ ਬਿਜਲੀ ਦੇ ਕਾਰਨ ਕਿਸਾਨਾਂ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉੱਥੇ ਹੀ ਦੂਜੇ ਪਾਸੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੇ ਵਿਚਾਲੇ ਨਾਰਾਜ਼ਗੀ ਦਾ ਸਾਰਾ ਖਾਮਿਯਾਜਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਖੈਰ ਹੁਣ ਆਉਣ ਵਾਲੇ ਸਮੇਂ ਤੇ ਹੀ ਪਤਾ ਚਲੇਗਾ ਕਿ ਇਹਨਾਂ ਕਿਸਾਨਾਂ ਦੀ ਮੁਸ਼ਕਿਲ ਦਾ ਹਲ ਨਿਕਲਦਾ ਹੈ ਜਾਂ ਫਿਰ ਨਹੀਂ।

