ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਲੌਰ ਚ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਪੁਲਿਸ ਨੇ ਹਥਿਆਰ ਦੇ ਦਮ ਤੇ ਲੁੱਟਮਾਰ ਕਰਨ ਵਾਲੇ 2 ਲੁਟੇਰਿਆਂ ਨੂੰ ਕਾਬੂ ਕੀਤਾ।
ਮਿਲੀ ਜਾਣਕਾਰੀ ਦੇ ਅਨੁਸਾਰ ਗ੍ਰਿਫਤਾਰ ਕੀਤੇ ਗਏ ਲੁਟੇਰੇ ਸੁੰਨਸਾਨ ਸੜ੍ਹਕਾਂ ਤੇ ਜਾਂਦੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸੀ।
ਜਿਸ ਕਾਰਨ ਲੋਕਾਂ ਚ ਖੌਫ ਦਾ ਮਾਹੌਲ ਬਣ ਗਿਆ ਸੀ। ਜਿਸਦੇ ਚੱਲਦੇ ਪੁਲਿਸ ਨੇ ਬਹੁਤ ਹੀ ਮੁਸਤੈਦ ਦੇ ਨਾਲ ਇਹਨਾਂ ਲੁੱਟੇਰਿਆਂ ਨੂੰ ਕਾਬੂ ਕੀਤਾ। ਫਿਲਹਾਲ ਪੁਲਿਸ ਨੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

