ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਕਸਬਾ ਅਟਾਰੀ ‘ਚ ਜਮੀਨੀ ਵਿਵਾਦ ਦੇ ਚੱਲਦੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜਮੀਨੀ ਵਿਵਾਦ ਦੇ ਚੱਲਦੇ ਗੋਲੀ ਚੱਲੀ ਜਿਸ ਕਾਰਨ ਇਸ ਦੌਰਾਨ ਤਿੰਨ ਵਿਅਕਤੀ ਜਖਮੀ ਹੋ ਗਏ।
ਉੱਥੇ ਹੀ ਇਸ ਮਾਮਲੇ ਤੇ ਪੀੜਤਾਂ ਨੇ ਦੱਸਿਆ ਕਿ ਉਹਨਾਂ ਨੇ ਜਮੀਨ ਤੇ ਚੱਲ ਰਹੇ ਕੇਸ ਨੂੰ ਜਿੱਤ ਲਿਆ ਸੀ ਪਰ ਦੂਜੀ ਧੀਰ ਦੇ ਲੋਕ ਇਸ ਗੱਲ ਨੂੰ ਬਰਦਾਸ਼ ਨਹੀਂ ਕਰ ਸਕੇ ਜਿਸ ਕਾਰਨ ਉਹਨਾਂ ਨੇ ਵਿਰੋਧ ਕਰਦੇ ਹੋਏ ਲੋਗੀ ਚਲਾ ਦਿੱਤੀ
ਜਿਸ ਕਾਰਨ ਤਿੰਨ ਲੋਕਾਂ ਨੂੰ ਗੋਲੀ ਲੱਗ ਗਈ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

