ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੀ ਕੇਂਦਰੀ ਜੇਲ੍ਹ ਚ ਦੋ ਕੈਦੀਆਂ ਧਿਰਾਂ ਵਿਚਾਲੇ ਹੋਈ ਝੜਪ ਦੇ ਕਾਰਨ 15 ਕੈਦੀ ਜਖਮੀ ਹੋ ਗਏ। ਜਦਕਿ ਇਸ ਝੜਪ ਦੌਰਾਨ 2 ਕੈਦੀਆਂ ਦੀ ਮੌਤ ਹੋ ਗਈ।
ਇਸ ਸੰਬੰਧੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਰਿਪੋਰਟ ਮੰਗੀ ਹੈ। ਨਾਲ ਹੀ ਉਹਨਾਂ ਨੇ ਜੇਲ੍ਹ ਅਫਸਰਾਂ ਤੋਂ ਸਥਿਤੀ ਦਾ ਜਾਇਜਾ ਲਿਆ। ਜਿਕਰ-ਏ-ਖਾਸ ਹੈ ਕਿ ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾਉਣ ਦੇ ਲਈ ਹਵਾਈ ਫਾਇਰਿੰਗ ਵੀ ਕੀਤੀ।
