ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫਾਈ ਦਾ ਮੁੱਦਾ ਇਕ ਵਾਰ ਫਿਰ ਤੋਂ ਗਰਮਾ ਗਿਆ ਹੈ।
ਦਸ ਦਈਏ ਕਿ ਬੁੱਢਾ ਨਾਲੇ ਦੀ ਸਫਾਈ ਦੇ ਸੰਬੰਧ ‘ਚ ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਨੇ ਜਲ ਮੰਤਰੀ ਦੇ ਨਾਲ ਮੁਲਾਕਾਤ ਕੀਤੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਬੁੱਢੇ ਨਾਲੇ ਦੀ ਸਫਾਈ ਲਈ ਕੇਂਦਰ ਤੋਂ ਮਦਦ ਮੰਗੀ ਹੈ।
ਦਸ ਦਈਏ ਕਿ ਗਜੇਂਦਰ ਸਿੰਘ ਸ਼ੇਖਾਵਤ ਨੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਦਸ ਦਈਏ ਕਿ ਬੁੱਢੇ ਨਾਲੇ ਦੀ ਸਫਾਈ ਲਈ ਕੇਂਦਰ ਸਰਕਾਰ ਵੱਧ ਤੋਂ ਵੱਧ ਫੰਡ ਜਾਰੀ ਕਰੇਗੀ। ਇਸ ਸੰਬੰਧੀ ਕੇਂਦਰ ਦੀ ਟੀਮ ਜਲਦ ਹੀ ਬੁੱਢੇ ਨਾਲੇ ਦਾ ਜਾਇਜਾ ਲਵੇਗੀ।

