ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਚਮਰੰਗ ਰੋਡ ਤੇ ਅਚਾਨਕ ਹੀ ਝੁੱਗੀਆਂ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਝੁਗੀਆਂ ਚ ਰਹਿ ਰਹੇ ਲੋਕਾੰ ਦਾ ਕਾਫੀ ਨੁਕਸਾਨ ਹੋਇਆ। ਦਸ ਦਈਏ ਕਿ ਇਸ ਭਿਆਨਕ ਅੱਗ ਦੇ ਕਾਰਨ 80 ਦੇ ਕਰੀਬ ਝੁੱਗੀਆਂ ਸੜ੍ਹ ਕੇ ਸੁਆਹ ਹੋ ਗਈਆਂ ਜਦਕਿ ਇਸ ਭਿਆਨਕ ਅੱਗ ਦੇ ਕਾਰਨ 500 ਦੇ ਕਰੀਬ ਲੋਕ ਬੇਘਰ ਹੋ ਗਏ।
ਇਸ ਭਿਆਨਕ ਦੇ ਅੱਗ ਦੇ ਕਾਰਨ ਲੋਕਾਂ ਦੇ ਘਰਾਂ ਦਾ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ। ਫਿਲਹਾਲ ਇਸ ਭਿਆਨਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਉੱਥੇ ਹੀ ਦੂਜੇ ਪਾਸੇ ਪ੍ਰਸ਼ਾਸ਼ਨ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਬੇਘਰ ਹੋ ਚੁੱਕੇ ਪਰਿਵਾਰਾਂ ਦੇ ਮੁੜ ਵਸੇਬੇ ਲਈ ਵੀ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਗਨੀਮਤ ਇਹ ਹੈ ਕਿ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।


