ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਵੱਲੋਂ ਸਿੱਖ ਲੋਕਾਂ ਨੂੰ ਤੋਹਫਾ ਦੇਣ ਦੀ ਤਿਆਰੀ ਕਰ ਰਹੀ ਹੈ। ਦਸ ਦਈਏ ਕਿ ਪਾਕਿਸਤਾਨ ਸਰਕਾਰ ਵੱਲੋਂ ਪਾਕਿਸਤਾਨ ਚ ਪਹਿਲਾ ਸਿੱਖ ਸਕੂਲ ਨੂੰ ਬਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਖੈਬਰ ਪਖਤੂਨਖਵਾ ਸਰਕਾਰ ਦੇ ਸੂਬਾਈ ਓਕਾਫ ਵਿਭਾਗ ਨੇ ਸਕੂਲ ਨੂੰ ਬਣਾਉਣ ਦੀ ਮਨਜ਼ੂਰੀ ਦਿੱਤੀ ਹੈ।
ਇਸ ਸਕੂਲ ਦੇ ਲਈ 22 ਲੱਖ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੇ ਗਏ ਹਨ। ਦੱਸਣਯੋਗ ਗੱਲ ਹੈ ਕਿ ਸਿੱਖ ਭਾਈਚਾਰੇ ਨੇ ਚੁਣੇ ਹੋਏ ਨੁਮਾਇੰਦਿਆਂ ਨੇ ਆਪਣੇ ਭਾਈਚਾਰੇ ਦੇ ਲਈ ਇਕ ਵੱਖਰਾ ਸਕੂਲ ਬਣਾਉਣ ਦੀ ਅਪੀਲ ਕੀਤੀ ਸੀ। ਜਿਸ ਤੋਂ ਬਾਅਦ ਇਸਤੇ ਮਨਜੂਰੀ ਦਿੱਤੀ ਗਈ।

