ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਹੋਈਆਂ ਝੜਪਾਂ ਦੇ ਮਾਮਲੇ ਨੂੰ ਲੈ ਕੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਿਵਲ ਹਸਪਤਾਲ ਪਹੁੰਚੇ। ਇਸ ਦੌਰਾਨ ਉਹਨਾਂ ਨੇ ਅਧਿਕਾਰੀਆਂ ਤੋਂ ਘਟਨਾ ਸੰਬੰਧੀ ਜਾਣਕਾਰੀ ਲਈ।
ਇਸ ਤੋਂਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਸੁਪਰਡੈਂਟ ਸ਼ਮਸ਼ੇਰ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਅਪਰਾਧੀ ਕੈਦੀਆਂ ਦੇ ਖਿਲਾਫ ਮਾਮਲਾ ਦਰਜ ਕੀਤੇ ਗਏ ਹਨ।
https://www.youtube.com/watch?v=P96Hg9fS5pQ&t=3s
ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ 20 ਦੇ ਕਰੀਬ ਕੈਦੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦਸ ਦਈਏ ਕਿ ਸੁਪਰਡੈਂਟ ਵੱਲੋਂ ਇਨ੍ਹਾਂ ਕੈਦੀਆਂ ਦੇ ਖਿਲਾਫ ਪੁਲਿਸ ਮੁਲਾਜ਼ਮਾਂ ਤੇ ਕਾਤਲਾਨਾ ਹਮਲਾ ਤੇ ਸਰਕਾਰੀ ਡਿਊਟੀ ‘ਚ ਵਿਘਨ ਪਾਉਣ ਦਾ ਦੋਸ਼ ਲਾਇਆ ਗਿਆ ਹੈ।

