ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਨਕੋਲੀਆ ਚੌਂਕ ਤੇ ਇਕ ਹਾਦਸੇ ਦੌਰਾਨ ਇਕ ਫੌਜੀ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਦੇ ਅਨੁਸਾਰ ਫੌਜੀ ਵਿਅਕਤੀ ਸਵੇਰੇ ਸੈਰ ਕਰਨ ਲਈ ਘਰੋਂ ਨਿਕਲੀਆ ਸੀ ਪਰ ਅਚਨਾਕ ਹੀ ਰਸਤੇ ਚ ਇਕ ਟਿੱਪਰ ਨੇ ਉਹਨਾਂ ਨੂੰ ਕੁਚਲ ਦਿੱਤਾ ਜਿਸ ਕਾਰਨ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਟਿੱਪਰ ਚਾਲਕ ਫਰਾਰ ਹੋ ਗਿਆ।
ਉੱਥੇ ਹੀ ਇਸ ਮਾਮਲੇ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ ਹੈ ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਟਿੱਪਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।


