ਕਾਰ ਦੀ ਟਰੈਕਟਰ –ਟਰਾਲੀ ਨਾਲ ਟੱਕਰ, ਸੜਕ ਹਾਦਸੇ ’ਚ ਇਕ ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਦੇ ਪਿੰਡ ਕੋਟਸ਼ਮੀਰ ਨੇੜੇ ਵਾਪਰੇ ਸੜਕ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਦੇ ਪਿੰਡ ਕੋਟਸ਼ਮੀਰ ਨੇੜੇ ਵਾਪਰੇ ਸੜਕ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਝੋਨਾ ਲਾਉਣ ਲਈ ਟਰਾਲੀ ‘ਚ ਜਾ ਰਹੀ ਲੇਬਰ ਨੂੰ ਸ਼ਰਾਬ ਸਮੱਗਲਰਾਂ ਦੀ ਤੇਜ਼ ਰਫਤਾਰ ਇਨੋਵਾ ਗੱਡੀ ਨੇ ਟੱਕਰ ਮਾਰ ਦਿੱਤੀ।

ਇਸ ਹਾਦਸੇ ‘ਚ ਗੁਲਾਬ ਕੌਰ ਨਾਂ ਦੀ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ 13 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ |

 ਪਿੰਡ ਵਾਸੀਆਂ ਮੁਤਾਬਕ ਇਨੋਵਾ ਸਵਾਰ ਹਰਿਆਣਾ ਤੋਂ ਬਲੈਕ ‘ਚ ਸ਼ਰਾਬ ਲੈ ਕੇ ਆ ਰਹੇ ਸਨ, ਜਿਨ੍ਹਾਂ ਦੇ ਮਗਰ ਠੇਕੇ ਵਾਲੇ ਲੱਗੇ ਹੋਏ ਸਨ। ਪਿੰਡ ਵਾਸੀਆਂ ਨੇ ਦੱਸਿਆ ਕਿ ਪੁਲਸ ਨੇ ਇਕ ਇਨੋਵਾ ਸਵਾਰ ਨੂੰ ਹਿਰਾਸਤ ‘ਚ ਲੈ ਲਿਆ ਹੈ ਤੇ ਕਾਰਵਾਈ ਕੀਤੀ ਜਾ ਰਹੀ ਹੈ |

Watch Video

https://youtu.be/9gBtpKBrumo

Leave a Reply

Your email address will not be published. Required fields are marked *