ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੁਲਾਈ ਦੇ ਚੜ੍ਹਦੇ ਮਹੀਨੇ ਚ ਪੰਜਾਬ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ‘ਚ ਤਿੰਨ ਦਿਨਾਂ ਤੱਕ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ ਕੀਤਾ ਜਾ ਸਕਦਾ ਹੈ। ਇਸ ਚੱਕਾ ਜਾਮ ਕਰਨ ਵਾਲੇ ਵਰਕਜ਼ ਨੇ ਪੰਜਾਬ ਸਰਕਾਰ ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਭੱਜ ਰਹੀ ਹੈ।
ਨਾਲ ਹੀ ਜੋ ਵੀ ਐਕਟ ਪਿਛਲੀ ਸਰਕਾਰ ਨੇ ਸਾਲ 2016 ਚ ਬਣਾਇਆ ਸੀ ਉਸਨੂੰ ਤੋੜ ਮਰੋੜ ਰਹੀ ਹੈ। ਜਿਸ ਕਾਰਨ ਉਹਨਾਂ ਨੇ ਆਪਣੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ 2,3, ਤੇ 4 ਜੁਲਾਈ ਨੂੰ ਹੜਤਾਲ ਕਰਨ ਦਾ ਫੈਸਲਾ ਲਿਆ ਹੈ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਤਾਂ ਉਹ ਆਪਣੀ ਹੜਤਾਲ ਅਣਮਿੱਥੇ ਸਮੇਂ ਤੱਕ ਜਾਰੀ ਰੱਖਣਗੇ। ਉੱਥੇ ਹੀ ਸਫਰ ਕਰਨ ਵਾਲੇ ਪੰਜਾਬ ਦੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

