ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਦੇਰ ਰਾਤ ਛੇਹਰਟਾ ਇਲਾਕੇ ‘ਚ ਇਕ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਫੈਕਟਰੀ ਦਾ ਕਾਫੀ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ। ਫੈਕਟਰੀ ਨੂੰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ।
ਉੱਥੇ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਫੀ ਮੁਸ਼ਕਤ ਤੋਂ ਬਾਅਦ ਕਾਬੂ ਪਾਇਆ। ਪਰ ਅੱਗ ਬੁਝਾਉਣ ਤੱਕ ਫੈਕਟਰੀ ਚ ਰੱਖਿਆ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ।
ਉੱਥੇ ਹੀ ਇਸ ਮਾਮਲੇ ਤੇ ਫੈਕਟਰੀ ਦੇ ਮਾਲਕ ਦਾ ਕਹਿਣਾ ਹੈ ਕਿ ਉਹਨਾਂ ਦੇ ਫੈਕਟਰੀ ਦਾ ਕਿੰਨਾ ਨੁਕਸਾਨ ਹੋਇਆ ਹੈ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਨਾਲ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

