ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਹਾਰਾਸ਼ਟਰ ‘ਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਭਾਰੀ ਮੀਂਹ ਪੈਣ ਕਾਰਨ ਸੂਬੇ ‘ਚ ਦੋ ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਨ ਜਨਜੀਵਨ ਕਾਫੀ ਬੇਹਾਲ ਹੋਇਆ ਪਇਆ ਹੈ। ਇਹਨਾਂ ਹੀ ਨਹੀਂ ਰੇਲਵੇ ਤੇ ਹਵਾਈ ਸੇਵਾਵਾਂ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ। ਜੋਰਦਾਰ ਪੈ ਰਹੇ ਮੀਂਹ ਦੇ ਕਾਰਨ ਤਕਰੀਬਨ 54 ਉਡਾਣਾਂ ਦਾ ਰੂਟ ਬਦਲ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਤੁਹਾਨੂੰ ਦਸ ਦਈਏ ਕਿ ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਨ ਮਾਲਾਡ ਈਸਟ ਦੇ ਇਲਾਕੇ ਚ ਇਕ ਕੰਪਲੈਕਸ ਦੀ ਕੰਧ ਡਿੱਗ ਗਈ ਜਿਸ ਕਾਰਨ ਕੰਧ ਡਿੱਗਣ ਦੇ ਕਾਰਨ 16 ਲੋਕਾਂ ਦੀ ਮੌਤ ਹੋ ਗਈ ਜਦਕਿ ਇਸ ਹਾਦਸੇ ਦੇ ਕਾਰਨ 13 ਲੋਕ ਜਖਮੀ ਹੋ ਗਏ। ਇਹਨਾਂ ਹੀ ਨਹੀਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਡਿੱਗ ਕੰਧ ਦੇ ਮਲਬੇ ਥੱਲੇ ਕੁਝ ਹੋ ਲੋਕ ਦੱਬੇ ਹੋ ਸਕਦੇ ਹਨ।
ਦੱਸਣਯੋਗ ਗੱਲ ਹੈ ਕਿ ਇਸ ਹਾਦਸੇ ਤੋਂ ਪਹਿਲਾ ਵੀ ਮਿੰਨਹਗੜ੍ਹ ਕਾਲਜ ਦੀ ਕੰਧ ਢਹਿ ਗਈ ਸੀ ਜਿਸ ਕਾਰਨ 6 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ।
ਉੱਥੇ ਹੀ ਸੂਬਾ ਸਰਕਾਰ ਨੇ ਨਿਰਦੇਸ਼ ਦਿੱਤੇ ਹਨ ਕਿ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਸਿਰਫ ਐਮਰਜੈਂਸੀ ਸੇਵਾਵਾਂ ਹੀ ਚਾਲੂ ਰਹਿਣਗੀਆਂ।



