ਸਿੱਧੂ ਦੇ ਹੱਕ ‘ਚ ਉਤਰੇ ਕੈਪਟਨ ਨੇ ਲੋਕਾਂ ਨੂੰ ਗੁੱਸੇ ‘ਚ ਕਹੀ ਇਹ ਗੱਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਬੇਸ਼ਕ ਵਿਵਾਦ ਚੱਲ ਰਿਹਾ ਹੈ। ਇਸਦੇ ਬਾਵਜੁਦ ਵੀ ਕੈਪਟਨ ਅਮਰਿੰਦਰ ਸਿੰਘ …

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਬੇਸ਼ਕ ਵਿਵਾਦ ਚੱਲ ਰਿਹਾ ਹੈ। ਇਸਦੇ ਬਾਵਜੁਦ ਵੀ ਕੈਪਟਨ ਅਮਰਿੰਦਰ ਸਿੰਘ  ਸਿੱਧੂ ਦਾ ਸਾਥ ਦੇ ਰਹੇ ਹਨ। ਦਸ ਦਈਏ ਕਿ ਸੋਸ਼ਲ ਮੀਡੀਆ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਇਕ ਅਜਿਹੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ‘ਚ ਸਿੱਧੂ ਦੀ ਤਸਵੀਰ ਦੇ ਨਾਲ ਛੇੜਛਾੜ ਕਰ ਉਹਨਾਂ ਦੀ ਦਸਤਾਰ ਤੇ ਚੰਦ  ਤਾਰੇ ਲਾਏ ਗਏ ਸਨ।

ਇਸ ਤਸਵੀਰ ਦੇ ਵਾਇਰਲ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਤਸਵੀਰ ਦੇ ਨਾਲ ਛੇੜਛਾੜ ਕਰਨ ਵਾਲਿਆਂ ਦੇ ਖਿਲਾਫ ਗੁੱਸਾ ਜਾਹਿਰ ਕੀਤਾ ਹੈ। ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ਸੋਸ਼ਲ ਮੀਡੀਆ ਤੇ ਨਵਜੋਤ ਸਿੰਘ ਸਿੱਧੂ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਨੂੰ ਲੈਕੇ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਤਰ੍ਹਾਂ ਦੀਆਂ ਤਸਵੀਰਾਂ ਨੂੰ ਵਾਇਰਲ ਨਾ ਕਰਨ।

Navjot Singh Sidhu

ਉੱਥੇ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ ਨੇ ਸੋਸ਼ਲ ਮੀਡੀਆ ਤੇ ਨਵਜੋਤ ਸਿੰਘ ਸਿੱਧੂ ਦੀ ਤਸਵੀਰ ਸਾਂਝੀ ਕੀਤੀ ਹੈ। ਜੋ ਕਿ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ। ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਦੀ ਤਸਵੀਰ ਦੇ ਨਾਲ ਛੇੜਛਾੜ ਕਰਦੇ ਹੋਏ ਸਿੱਧੂ ਦੀ ਦਸਤਾਰ ਤੇ ਚੰਦ ਤਾਰੇ ਲਾਏ ਗਏ ਹਨ।

Leave a Reply

Your email address will not be published. Required fields are marked *