ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਦੇਰ ਰਾਤ ਛੇਹਰਟਾ ਇਲਾਕੇ ‘ਚ ਇੱਕ ਨਿਟਿੰਗ ਫ਼ੈਕਟਰੀ ‘ਚ ਭਿਆਨਕ ਅੱਗ ਲੱਗ ਗਈ।ਅੱਗ ਲੱਗਣ ਦਾ ਕਾਰਣ ਸ਼ਾਰਟ ਸਰਕਟ ਦੱਸਿਆ ਜਾ ਰਿਹਾ | ਪਰ ਖਬਰ ਲਿਖੇ ਜਾਣ ਤੱਕ ਫ਼ੈਕਟਰੀ ‘ਚ ਹੋਏ ਨੁਕਸਾਨ ਦਾ ਪਤਾ ਨਹੀਂ ਲੱਗ ਸਕਿਆ |
ਜਦੋਂ ਅੱਗ ਲੱਗੀ ਤਾਂ ਦੂਜੀ ਫ਼ੈਕਟਰੀ ਦੇ ਮੁਲਾਜ਼ਮਾਂ ਨੇ ਦੇਖਿਆ ਤਾਂ ਉਹਨਾਂ ਨੇ ਇਹ ਸੂਚਨਾ ਦਿਤੀ | ਫ਼ਾਇਰ ਬ੍ਰਿਗੇਡ ਨੇ ਅੱਧੇ ਘੰਟੇ ਦੀ ਮਸ਼ਕੱਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ | ਪੁਲਿਸ ਵਲੋਂ ਆਪਣੀ ਬਣਦੀ ਕਾਰਵਾਈ ਕੀਤੀ ਜਾ ਰਹੀ ਐ |
Watch Video
