ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਬਦਮਾਸ਼ਾਂ ਦੇ ਹੌਂਸਲੇ ਲਗਾਤਾਰ ਬੁਲੰਦ ਹੁੰਦੇ ਨਜਰ ਆ ਰਹੇ ਹਨ ਜਿਸ ਕਾਰਨ ਹਰ ਰੋਜ ਬਦਮਾਸ਼ਾਂ ਵੱਲੋਂ ਕਿਸੇ ਨਾ ਕਿਸੇ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਦਿੱਤੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਨੌਜਵਾਨ ਦੀ ਬੇਹਰਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਦੇ ਅਨੁਸਾਰ ਬਿੜ ਬਸਤੀ 2 ਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਦੇ ਨਾਲ ਕਤਲ ਕਰ ਦਿੱਤਾ ਗਿਆ ਜਿਸ ਕਾਰਨ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਉੱਥੇ ਹੀ ਮ੍ਰਿਤਕ ਨੌਜਵਾਨ ਦੀ ਪਹਿਚਾਣ ਮਨੀ ਵੱਜੋਂ ਹੋਈ ਹੈ ਜਿਸਦੀ ਉਮਰ 19 ਸਾਲ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਨੌਜਵਾਨ ਦੇ ਕਤਲ ਪਿੱਛੇ ਇਕ ਮਹਿਲਾ ਦੇ ਹੱਥ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਫਿਲਹਾਲ ਅਸਲ ਸੱਚਾਈ ਕੀ ਹੈ ਉਹ ਤਾਂ ਪੁਲਿਸ ਵੱਲੋਂ ਕੀਤੇ ਜਾਣ ਵਾਲੀ ਕਾਰਵਾਈ ਤੋਂ ਬਾਅਦ ਹੀ ਪਤਾ ਚੱਲੇਗਾ।

