ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਾਂਗਰਸ ਪਾਰਟੀ ਦੀ ਪ੍ਰਧਾਨਗੀ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਉਹਨਾਂ ਦੀ ਭੈਣ ਪ੍ਰਿਅੰਕਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਦਸ ਦਈਏ ਕਿ ਰਾਹੁਲ ਗਾਂਧੀ ਦੇ ਅਸਤੀਫਾ ਤੇ ਭੈਣ ਪ੍ਰਿਅੰਕਾ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਅਸਤੀਫੇ ਤੇ ਹਿੰਮਤ ਦੇਖੀ ਗਈ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਬਹੁਤ ਹੀ ਘੱਟ ਲੋਕਾਂ ਚ ਅਜਿਹੀ ਹਿੰਮਤ ਦੇਖੀ ਜਾਂਦੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਮੈ ਉਹਨਾਂ ਦੇ ਫੈਸਲੇ ਦਾ ਸਨਮਾਨ ਕਰਦੀ ਹਾਂ। ਜਿਕਰ-ਏ-ਖਾਸ ਹੈ ਕਿ ਰਾਹੁਲ ਗਾਂਧੀ ਨੇ ਅਸਤੀਫਾ ਦੇ ਕੇ ਕਿਹਾ ਕਿ ਹੁਣ ਉਹ ਪਾਰਟੀ ਦੇ ਪ੍ਰਧਾਨ ਨਹੀਂ ਹਨ ਜਿਸ ਕਾਰਨ ਜੱਲਦ ਹੀ ਇਸ ਪ੍ਰਧਾਨਗੀ ਦੇ ਲਈ ਚੋਣ ਹੋਣੇ ਚਾਹੀਦੇ ਹਨ।

