ਜਲਾਲਾਬਾਦ ‘ਚ ਨਹਿਰੀ ਪਾਣੀ ਨਾ ਮਿਲਣ ਕਾਰਨ ਕਿਸਾਨ ਹੋਏ ਪ੍ਰੇਸ਼ਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਸੂਬੇ ਭਰ ਚ ਜਿੱਥੇ ਇਕ ਪਾਸੇ ਝੋਨੇ ਦੀ ਲਵਾਈ ਸ਼ੁਰੂ ਹੋ ਚੁੱਕੀ ਹੈ ਉੱਥੇ ਹੀ ਕੁਝ ਅਜਿਹੇ ਵੀ ਕਿਸਾਨ ਹਨ ਜਿਹਨਾਂ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਸੂਬੇ ਭਰ ਚ ਜਿੱਥੇ ਇਕ ਪਾਸੇ ਝੋਨੇ ਦੀ ਲਵਾਈ ਸ਼ੁਰੂ ਹੋ ਚੁੱਕੀ ਹੈ ਉੱਥੇ ਹੀ ਕੁਝ ਅਜਿਹੇ ਵੀ ਕਿਸਾਨ ਹਨ ਜਿਹਨਾਂ ਨੂੰ ਪਾਣੀ ਤੱਕ ਨਹੀਂ ਮਿਲ ਰਿਹਾ ਹੈ। ਦੱਸ ਦਈਏ ਕਿ ਜਲਾਲਾਬਾਦ ‘ਚ ਨਰਿਹੀ ਪਾਣੀ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ ਹੋਏ ਪਏ ਹਨ। ਪਾਣੀ ਨਾ ਮਿਲਣ ਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਝੋਨੇ ਲਈ ਪੂਰਾ ਪਾਣੀ ਨਹੀਂ ਮਿਲ ਰਿਹਾ ਹੈ ਜਿਸ ਕਾਰਨ ਉਹਨਾਂ ਦੀ ਝੋਨੇ ਦੀ ਲਵਾਈ ਜਿਵੇਂ ਹੋਣੀ ਚਾਹੀਦੀ ਸੀ ਉਸ ਤਰ੍ਹਾਂ ਨਹੀਂ ਹੋ ਰਹੀ ਹੈ।

Water Problem  ਪ੍ਰਸ਼ਾਨ ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਪਾਣੀ ਉਹਨਾਂ ਦੀ ਟੇਲ ਤੱਕ ਨਹੀਂ ਪਹੁੰਚ ਰਿਹਾ ਹੈ ਜਿਸ ਕਾਰਨ ਉਹਨਾਂ ਨੇ ਪਾਣੀ ਦੇ ਚੋਰੀ ਹੋਣ ਦਾ ਵੀ ਇਲਜਾਮ ਲਾਇਆ ਹੈ। ਇਸ ਮਾਮਲੇ ਸੰਬੰਧੀ ਕਿਸਾਨਾਂ ਨੇ ਪ੍ਰਸ਼ਾਸਨ ਅੱਗੇ ਵੀ ਕਈ ਵਾਰ ਸ਼ਿਕਾਇਤ ਕੀਤੀ ਹੈ। ਪਰ ਕਿਸਾਨਾਂ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਬਾਵਜੁਦ ਵੀ ਉਹਨਾਂ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ।

Water Problem

ਇਸ ਤੋਂ ਇਲਾਵਾ ਦੱਸ ਦਈਏ ਕਿ ਕਿਸਾਨਾਂ ਨੇ ਪਾਣੀ ਚੋਰੀ ਕੀਤੇ ਜਾਣ ਵਾਲੇ ਪਾਇਪਾਂ ਨੂੰ ਵੀ ਪੱਟੇ ਹਨ। ਫਿਲਹਾਲ ਹੁਣ ਦੇਖਣਾ ਇਹ ਹੋਵੇਗਾ ਕਿ ਕਿਸਾਨਾਂ ਦੀ ਇਸ ਪਰੇਸ਼ਾਨੀ ਦਾ ਹੱਲ ਕਦੋਂ ਤੱਕ ਨਿਕਲਦਾ ਹੈ। ਇਕ ਪਾਸੇ ਜੇਕਰ ਪਾਣੀ ਗੱਲ ਕੀਤੀ ਜਾਵੇ ਤਾਂ ਪੰਜਾਬ ਚ ਪਾਣੀ ਨੂੰ ਲੈਕੇ ਭਵਿੱਖ ਦੀ ਚਿੰਤਾ ਹੋ ਰਹੀ ਹੈ।

 

 

Leave a Reply

Your email address will not be published. Required fields are marked *