ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਅਮਰਨਾਥ ਜਾਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਨੇ ਇਕ ਵੱਡਾ ਤੋਹਫਾ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਰਾਸ਼ਟਰੀ ਰਾਜਮਾਰਗਾਂ ਤੇ ਪੈਂਦੇ ਸਾਰੇ ਟੋਲ ਫਰੀ ਕਰ ਦਿੱਤੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਸੰਬੰਧ ਚ ਪਿਛਲੇ ਕਾਫੀ ਸਮੇਂ ਤੋਂ ਸ਼ਿਵ ਸੈਨਾ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੇ ਦਬਾਅ ਪਾਇਆ ਜਾ ਰਿਹਾ ਸੀ ਕਿ ਉਹ ਅਮਰਨਾਥ ਜਾ ਰਹੇ ਯਾਤਰੀਆਂ ਲਈ ਟੋਲ ਨੂੰ ਫ੍ਰੀ ਕੀਤਾ ਜਾਵੇ
ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਬਾਬਾ ਬਰਫਾਨੀ ਦੇ ਭਗਤਾਂ ਲਈ ਇਹ ਕੰਮ ਕੀਤਾ ਗਿਆ। ਦਸ ਦਈਏ ਕਿ ਇਸ ਸੰਬੰਧੀ ਸ਼ਿਵ ਸੈਨਾ ਪੰਜਾਬ ਦੇ ਮੁਖੀ ਨੇ ਇਕ ਪੱਤਰ ਜਾਰੀ ਕਰ ਜਾਣਕਾਰੀ ਦਿੱਤੀ ਹੈ।


