ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਮੁਕਤਸਰ ਸਾਹਿਬ ਚ ਪੁਲਿਸ ਨੇ ਇਕ ਅਜਿਹੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ਦਾ ਇਸਤੇਮਾਲ ਕਰ ਲੋਕਾਂ ਨੂੰ ਧਮਕੀ ਨਾਲ ਭਰੀਆਂ ਚਿੱਠੀਆਂ ਭੇਜਦਾ ਸੀ।
ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ਦਾ ਇਸਤੇਮਾਲ ਕਰ ਲੋਕਾਂ ਦੇ ਘਰ ‘ਚ ਧਮਕੀ ਭਰੀ ਚਿੱਠੀ ਭੇਜਦਾ ਸੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗੈਂਗਸਟਰ ਦੇ ਨਾਂ ਤੋਂ ਧਮਕਾ ਕੇ ਲੋਕਾਂ ਤੋਂ ਪੈਸੇ ਵਸੂਲਦਾ ਸੀ। ਫਿਲਹਾਲ ਪੁਲਿਸ ਨੇ ਬਹੁਤ ਹੀ ਮੁਸਤੈਦੀ ਦੇ ਨਾਲ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

