ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੀ ਸੈਂਟਰਲ ਜੇਲ੍ਹ ਦਾ ਮਾਮਲਾ ਅਜੇ ਤੱਖ ਥੰਮਿਆ ਨਹੀਂ ਸੀ ਪਰ ਇਕ ਹੋਰ ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੈਟਰਲ ਦੇਲ੍ਹ ‘ਚ ਕੈਦੀ ਭਿੜੇ ਹਨ।
ਦੱਸਿਆ ਜਾ ਰਿਹਾ ਹੈ ਕਿ ਖਾਣੇ ਨੂੰ ਲੈਕੇ ਦੋ ਗੁੱਟਾਂ ਵਿਚਾਲੇ ਵਿਵਾਦ ਹੋ ਗਿਆ ਸੀ। ਜਿਸ ਕਾਰਨ ਦੋਹਾਂ ਗੁੱਟਾਂ ਵਿਚਾਲੇ ਝੜਪ ਹੋ ਗਈ। ਦਸ ਦਈਏ ਕਿ ਇਸ ਝੜਪ ਦੌਰਾਨ ਤਿੰਨ ਕੈਦੀ ਗੰਭੀਰ ਜਖਮੀ ਹੋ ਗਏ ਜਿਹਨਾਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ।
ਫਿਲਹਾਲ ਮੌਕੇ ਤੇ ਮੌਜੂਦ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਲੁਧਿਆਣਾ ਦੀ ਸੈਂਟਰਲ ਜੇਲ੍ਹ ਚ ਕਈ ਕੈਦੀ ਤੇ ਪੁਲਿਸ ਵਿਚਾਲੇ ਝੜਪ ਹੋ ਗਈ ਸੀ ਜਿਸ ਕਾਰਨ ਇਸ ਝੜਪ ਚ ਦੋ ਕੈਦੀਆਂ ਦੀ ਮੌਤ ਹੋ ਗਈ ਸੀ।

