ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਦੇ ਵਿੱਚ ਇੱਕ ਨੌਜਵਾਨ ਨੇ ਪੁਲਿਸ ਤੇ ਬੁਰੀ ਤਰ੍ਹਾਂ ਮਾਰਕੁੱਟ ਕਰਨ ਦੇ ਇਲਜ਼ਾਮ ਲਾਏ ਨੇ | ਨੌਜਵਾਨ ਦਾ ਕਹਿਣੈ ਕਿ ਇੱਕ ਲੜਕੀ ਦੇ ਲਾਪਤਾ ਹੋਣ ਦੇ ਮਾਮਲੇ ਦੇ ਵਿੱਚ ਪੁਲਿਸ ਨੇ ਉਸ ਨੂੰ ਪੁੱਛਗਿੱਛ ਲਈ ਬੁਲਾਇਆ |
ਤੇ ਉਸ ਦੇ ਨਾਲ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਗਈ | ਤੇ ਉਸ ਨੂੰ ਬਿਜਲੀ ਦੇ ਝਟਕੇ ਤੱਕ ਦਿੱਤੇ ਗਏ ਨੇ | ਤੇ ਹੁਣ ਨੌਜਵਾਨ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਆਪਣਾ ਇਲਾਜ ਕਰ ਰਿਹਾ ਹੈ | ਓਧਰ ਪੁਲਿਸ ਇਨ੍ਹਾਂ ਇਲ਼ਜ਼ਾਮਾਂ ਨੂੰ ਨਕਾਰ ਰਹੀ ਹੈ |
Watch Video
