ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਮੌਸਮ ਨੇ ਆਪਣਾ ਮਿਜਾਜ ਬਦਲ ਲਿਆ ਹੈ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ।
ਦਸ ਦਈਏ ਕਿ ਪੰਜਾਬ ‘ਚ ਕਰੀਬ 5 ਦਿਨਾਂ ਦੀ ਦੇਰੀ ਤੋਂ ਬਾਅਦ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ।
ਸੂਬੇ ਦੇ ਕਈ ਇਲਾਕੀਆਂ ਚ ਭਾਰੀ ਮੀਂਹ ਪਿਆ ਹੈ ਜਿਸ ਕਾਰਨ ਮੌਸਮ ਕਾਫੀ ਠੰਢਾ ਹੋ ਗਿਆ ਹੈ।
ਇਹਨਾਂ ਹੀ ਨਹੀਂ ਪੰਜਾਬ ਦੇ ਕਈ ਇਲਾਕੀਆਂ ਚ ਕਾਲੇ ਬੱਦਲ ਛਾਏ ਹੋਏ ਹਨ।
ਪਿਛਲੇ ਕਾਫੀ ਸਮੇਂ ਤੋਂ ਲੋਕ ਭਾਰੀ ਗਰਮੀ ਦੀ ਮਾਰ ਝੱਲ ਰਹੇ ਸੀ ਪਰ ਹੁਣ ਉਹਨਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ ਹੈ।







