ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪਹਿਲਾ ਪੰਜ ਦਰੀਆ ਦੀ ਧਰਤੀ ਦੇ ਨਾਂ ਤੋਂ ਜਾਣਿਆ ਜਾਂਦਾ ਸੀ ਪਰ ਹੁਣ ਪੰਜਾਬ ਚ 6ਵਾਂ ਦਰੀਆ ਯਾਨੀ ਕਿ ਨਸ਼ੇ ਤੋਂ ਜਾਣਿਆ ਜਾਂਦਾ ਹੈ। ਸੂਬੇ ਚ ਨਸ਼ਾ ਇਕ ਗੰਭੀਰ ਸਮੱਸਿਆ ਬਣ ਗਿਆ ਹੈ। ਇਹ ਇਕ ਅਜਿਹਾ ਜਹਿਰ ਹੈ ਜੋਂ ਪੰਜਾਬ ਦੀ ਜਵਾਨੀ ਨੂੰ ਅੰਦਰੋਂ ਖੋਖਲਾ ਕਰਕੇ ਨਿਗਲ ਰਿਹਾ ਹੈ। ਪੰਜਾਬ ਚ ਨਸ਼ੇ ਦੇ ਕਾਰਨ ਨੌਜਵਾਨਾਂ ਦੀ ਮੌਤਾਂ ਹੋ ਰਹੀਆਂ ਹਨ ਤੇ ਮਾਮਲਾ ਲਗਾਤਾਰ ਜਾਰੀ ਹੈ।
ਇਸੇ ਤਰ੍ਹਾਂ ਹੀ ਅਜਿਹਾ ਹੀ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ। ਜਿੱਥੇ ‘ਚ ਧੁੱਤ ਇਕ ਨੌਜਵਾਨ ਦੀ ਰੇਲ ਦੀ ਚਪੇਟ ‘ਚ ਆਉਣ ਦੇ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਗੱਡੀ ਦੀ ਚਪੇਟ ‘ਚ ਆ ਗਿਆ ਜਿਸ ਕਾਰਨ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੀ ਜੇਬ ਚੋਂ ਇਕ ਟੀਕਾ ਵੀ ਬਰਾਮਦ ਹੋਇਆ। ਨਾਲ ਹੀ ਨਸ਼ਾ ਵੀ ਬਰਾਮਦ ਹੋਇਆ ਹੈ।
ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਕਰ-ਏ-ਖਾਸ ਹੈ ਕਿ ਇਸ ਤਰ੍ਹਾਂ ਦਾ ਕੋਈ ਪਹਿਲਾ ਮਾਮਲਾ ਨਹੀਂ ਹੈ ਜਿੱਥੇ ਨਸ਼ੇ ਦੇ ਕਾਰਨ ਨੌਜਵਾਨ ਦੀ ਮੌਤ ਹੋਈ ਹੋਵੇ। ਪੰਜਾਬ ਸਰਕਾਰ ਪੰਜਾਬ ਚੋਂ ਨਸ਼ੇ ਦੇ ਖਾਤਮੇ ਦੀ ਦਾਅਵੇ ਕਰਦੀ ਹੈ ਪਰ ਇਹ ਦਾਅਵੇ ਮਹਿਜ ਕਾਗਜਾਂ ਤੇ ਹੀ ਨਜਰ ਆਉਂਦੇ ਹਨ।
ਉੱਥੇ ਹੀ ਲਿਵਿੰਗ ਇੰਡੀਆ ਦੀ ਇਕ ਟੀਮ ਨੇ ਨਸ਼ੇ ਨੂੰ ਲੈਕੇ ਇਕ ਸਟਿੰਗ ਆਪਰੇਸ਼ਨ ਕੀਤਾ ਸੀ ਜਿਸ ਚ ਤੁਹਾਨੂੰ ਦੱਸਿਆ ਸੀ ਕਿ ਆਖਿਰ ਕਿਸ ਤਰ੍ਹਾਂ ਨਸ਼ੇ ਦੀ ਖਰੀਦੋ ਫਰੋਤ ਕੀਤੀ ਜਾ ਰਹੀ ਹੈ। ਇਹ ਕੰਮ ਬਹੁਤ ਹੀ ਆਸਾਨੀ ਦੇ ਨਾਲ ਹੋ ਰਿਹਾ ਹੈ। ਇਸ ਮਾਮਲੇ ਤੇ ਪੰਜਾਬ ਸਰਕਾਰ ਦਾ ਸਖ਼ਤੀ ਨਾਲ ਧਿਆਨ ਦੇਣਾ ਬਹੁਤ ਹੀ ਜਰੂਰੀ ਹੈ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਪੰਜਾਬ ਦੇ ਨੌਜਵਾਨ ਨਸ਼ੇ ਦੀ ਨੀਂਦ ਚ ਸੋਅ ਜਾਣਗੇ।


