ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਨਸ਼ੇ ਦੇ ਕਾਰਨ ਕਈ ਨੌਜਵਾਨ ਮੌਤ ਦੇ ਮੂੰਹ ਚ ਜਾ ਰਹੇ ਹਨ। ਸੂਬੇ ਭਰ ਦੇ ਕਈ ਨੌਜਵਾਨ ਹਨ ਜੋ ਇਸ ਨਸ਼ੇ ਦੇ ਦਲਦਲ ਚ ਧੱਸ ਕੇ ਆਪਣੀ ਜਿੰਦਗੀ ਤਬਾਹ ਕਰ ਰਹੇ ਹਨ। ਇਸ ਤਰ੍ਹਾਂ ਦੇ ਲਗਾਤਾਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੋਰਿੰਡਾ ਦੇ ਪਿੰਡ ਢੰਗਰਾਲੀ ਦੀ ਪੰਚਾਇਤ ਨੇ ਇਕ ਮਤਾ ਪਾਸ ਕੀਤਾ ਹੈ।
ਦਸ ਦਈਏ ਕਿ ਪੰਚਾਇਤ ਵੱਲੋਂ ਪਾਸ ਕੀਤਾ ਗਿਆ ਮਤੇ ਅਨੁਸਾਰ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਕਿਸਮ ਦਾ ਨਸ਼ਾ ਕਰਦਾ ਹੈ ਜਾਂ ਫਿਰ ਉਸਨੂੰ ਵੇਚਦਾ ਹੈ। ਇਸ ਮਾਮਲੇ ਦੇ ਕਾਰਨ ਜੇਕਰ ਉਸ ਦੇ ਖਿਲਾਫ ਪੁਲਿਸ ਕਾਰਵਾਈ ਕਰਦੀ ਹੈ ਤਾਂ ਪਿੰਡ ਦੀ ਪੰਚਾਇਤ ਵੱਲੋਂ ਉਸ ਵਿਅਕਤੀ ਦੇ ਖਿਲਾਫ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

