ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲੈਕੇ ਬੀਬੀ ਜਾਗੀਰ ਕੌਰ ਨੇ ਆਪਣਾ ਵੱਡਾ ਬਿਆਨ ਦਿੱਤਾ ਹੈ। ਦਸ ਦਈਏ ਕਿ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨਾਲਾਇਕ ਹੈ। ਪਹਿਲਾ ਉਹਨਾਂ ਨੇ ਲੋਕਲ ਬਾਡੀਜ਼ ਵਿਭਾਗ ਚ ਕੁਝ ਨਹੀਂ ਕੀਤਾ ਤੇ ਹੁਣ ਉਹ ਬਿਜਲੀ ਵਿਭਾਗ ਨਹੀਂ ਸੰਭਾਲ ਰਹੇ ਹੈ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਆਪਣਾ ਵਿਭਾਗ ਨਹੀਂ ਸਾਂਭ ਰਹੇ ਹਨ ਤਾਂ ਉਹਨਾਂ ਦੀ ਥਾਂ ਤੇ ਕਿਸੇ ਹੋਰ ਵਿਧਾਇਕ ਨੂੰ ਬਿਜਲੀ ਵਿਭਾਗ ਦਿੱਤਾ ਜਾਣਾ ਚਾਹੀਦਾ ਹੈ। ਦਸਣਯੋਗ ਗੱਲ ਹੈ ਕਿ ਕਾਫੀ ਸਮੇਂ ਤੋਂ ਨਾਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਆਪਣਾ ਵਿਭਾਗ ਅਜੇ ਤੱਕ ਨਹੀਂ ਸਾਂਭਿਆ ਹੈ ਜਿਸ ਕਾਰਨ ਹਰ ਇਕ ਵਿਰੋਧੀ ਲੀਡਰ ਸਿੱਧੂ ਨੂੰ ਲੈਕੇ ਬਿਆਨਬਾਜ਼ੀ ਕਰ ਰਹੇ ਹਨ।

