ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪੁਲਿਸ ਗੈਂਗਸਟਰਾਂ ਤੇ ਲਗਾਤਾਰ ਆਪਣਾ ਸ਼ਿਕੰਜਾ ਕੱਸ ਰਹੀ ਹੈ। ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ। ਦਸ ਦਈਏ ਕਿ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋਈ ਜਿਸ ਕਾਰਨ ਰੁੱਬਲਪ੍ਰੀਤ ਨਾਮੀ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮੁੱਠਭੇੜ ਦੌਰਾਨ ਫੜਿਆ ਗੈਂਗਸਟਰ ਤਰਨਤਾਰਨ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਿਸ ਵੱਲੋਂ ਬਾਕੀ ਹੋਰ ਗੈਂਗਸਟਰਾਂ ਦੀ ਭਾਲ ਕੀਤੀ ਜਾ ਰਹੀ ਹੈ।
ਉੱਥੇ ਹੀ ਇਸ ਮਾਮਲੇ ਤੇ ਗੈਂਗਸਟਰ ਦੀ ਮਾਤਾ ਦਾ ਕਹਿਣਾ ਹੈ ਕਿ ਉਸਦਾ ਬੇਟਾ ਗੈਂਗਸਟਰ ਨਹੀਂ ਹੈ। ਪੁਲਿਸ ਉਸਨੂੰ ਗੈਂਗਸਟਰ ਬਣਾ ਕੇ ਪੇਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਲੜਾਈ ਦੇ ਚੱਕਰ ਉਹਨਾਂ ਦੇ ਬੱਚੇ ਘਰੋਂ ਭੱਜੇ ਸਨ ਪਰ ਪੁਲਿਸ ਦੀ ਗ੍ਰਿਫਤਾਰੀ ਤੋਂ ਬਾਅਦ ਉਹਨਾਂ ਨੂੰ ਆਪਣੇ ਬੱਚਿਆਂ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਹਾਸਿਲ ਨਹੀਂ ਹੈ।


